पंजाबराजनीति

गैंगस्टरों के खिलाफ कार्रवाई का 66वां दिन: पंजाब पुलिस द्वारा 531 स्थानों पर छापेमारी; 167 गिरफ्तार।

ਚੰਡੀਗੜ੍ਹ, 27 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ।

ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 391ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਹੈਰੋਇਨ, 1.5 ਕਿਲੋ ਅਫੀਮ, 77 ਕਿਲੋ ਭੁੱਕੀ, 11,412 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 22,980 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ 391 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਡਰੱਗ ਤਸਕਰਾਂ ਦੀ ਗਿਣਤੀ 55,682 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 94 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Related Articles

Leave a Reply

Your email address will not be published. Required fields are marked *

Back to top button