अपराधपंजाब

विजिलेंस ब्यूरो ने 30,000 रुपये की रिश्वत लेते हुए एक इंस्पेक्टर को रंगे हाथों गिरफ्तार किया।

ਚੰਡੀਗੜ੍ਹ, 21 ਅਪ੍ਰੈਲ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਥਾਣਾ ਡਿਵੀਜ਼ਨ ਨੰਬਰ 4, ਲੁਧਿਆਣਾ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨੂਰਵਾਲਾ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਦੇ ਪੁੱਤਰ ਨੂੰ ਥਾਣਾ ਡਿਵੀਜ਼ਨ ਨੰਬਰ 4 ਵਿੱਚ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਆਪਣੇ ਪੁੱਤਰ ਨੂੰ ਮਿਲਣ ਗਈ ਤਾਂ ਉਸ ਨੇ ਦੱਸਿਆ ਕਿ ਪੁਲਿਸ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਅਤੇ ਉਸਦੀ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵੀ ਕਬਜ਼ੇ ਵਿੱਚ ਲਿਆ ਗਿਆ ਹੈ।

ਇਸ ਦੇ ਬਦਲੇ ਮੁਲਜ਼ਮ ਇੰਸਪੈਕਟਰ ਨੇ ਸੋਨੇ ਦੀ ਅੰਗੂਠੀ ਅਤੇ ਚਾਂਦੀ ਦਾ ਬਰੇਸਲੇਟ ਵਾਪਸ ਕਰਨ ਲਈ 35,000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਪੂਰੀ ਗੱਲਬਾਤ ਰਿਕਾਰਡ ਕਰ ਲਈ ਅਤੇ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ ਵਿਜੀਲੈਂਸ ਬਿਊਰੋ, ਲੁਧਿਆਣਾ ਨਾਲ ਸੰਪਰਕ ਕੀਤਾ।

ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਇੰਸਪੈਕਟਰ ਗੁਰਜੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button